ਹਰ ਸਾਲ 26 ਜੂਨ ਨੂੰ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਇਸ ਵਿਸ਼ਵ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ ਖੰਨਾ ਪੁਲਿਸ ਵੱਲੋਂ ਐਸਐਸਪੀ ਖੰਨਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਸਾਈਕਲ ਰੈਲੀ ਕੱਢੀ ਗਈ।