ਖੰਨਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਜ਼ਿੰਦਾ ਕਾਰਤੂਸ ਸਮੇਤ ਜਾਅਲੀ ਨੰਬਰ ਵਾਲੇ ਦੋ ਚੋਰੀ ਦੇ ਮੋਟਰਸਾਈਕਲ ਅਤੇ ਇਕ ਦੇਸੀ ਪਿਸਤੌਲ 32 ਬੋਰ ਬਰਾਮਦ ਕੀਤਾ ਹੈ। ਇਸ ਸਬੰਧੀ ਮੁਕੱਦਮਾ ਨੰਬਰ 225 ਮਿਤੀ 05-12-2021 ਧਾਰਾ 379-473-411 ਆਈ.ਪੀ.ਸੀ., 25-54-59 ਅਸਲਾ ਐਕਟ ਥਾਣਾ ਸਿਟੀ-2 ਖੰਨਾ ਵਿਖੇ ਦਰਜ ਕੀਤਾ ਗਿਆ ਹੈ।